HOME
RAAG INDEX
Scroll
page 1058
ਮਾਰੂ ਮਹਲਾ ੩ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥ ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ ਬਾਣੀ ਨਾਦੁ ਵਜਾਵੈ ॥ ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥ ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ ਸਚੈ ਸਬਦੇ ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥ ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥ ਮੈਲੁ ਨ ਲਾਗੈ ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥ ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥ ਗੁਰਮੁਖਿ ਹੋਵੈ ਸੁ ਸੋਝੀ ਪਾਏ ॥ ਹਉਮੈ ਮਾਇਆ ਭਰਮੁ ਗਵਾਏ ॥ ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥ ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥ ਸਚੈ ਨਾਮਿ ਸਦਾ ਲਿਵ ਲਾਏ ॥ ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥ ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥ ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥ ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥੧੦॥ ਮਨਹਠਿ ਕਰਮ ਕਰੇ ਸੋ ਛੀਜੈ ॥ ਬਹੁਤੇ ਭੇਖ ਕਰੇ ਨਹੀ ਭੀਜੈ ॥ ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥੧੧॥ ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥ ਮਰਣ ਜੀਵਣ ਕੀ ਸੋਝੀ ਪਾਏ ॥ ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥ ਆਵਣ ਜਾਣਾ ਸਬਦੁ ਪਛਾਣੁ ॥ ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥ ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥ ਹਉਮੈ ਵਿਚਹੁ ਮੋਹੁ ਚੁਕਾਇਆ ॥ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥ ਆਪੇ ਕਰੇ ਕਰਾਏ ਆਪੇ ॥ ਆਪੇ ਵੇਖੈ ਥਾਪਿ ਉਥਾਪੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥ ਗੁਰਮੁਖਿ ਸਚੋ ਸਚੁ ਕਮਾਵੈ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥ ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥੧੬॥੧॥੧੫॥