page 1087
-
ਮਃ ੪ ॥ ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥ ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥ ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥
-
ਪਉੜੀ ॥ ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥ ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥ ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥
-
ਸਲੋਕੁ ਮਃ ੩ ॥ ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥ ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥ ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥ ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ ॥ ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ ਦੂਜੈ ਨ ਧਰੇ ਪਿਆਰੁ ॥੧॥
-
ਮਃ ੪ ॥ ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥ ਗੁਰ ਕੈ ਸਬਦਿ ਸੰਤੋਖੀਆ ਨਾਨਕ ਬਿਗਸਾ ਨਾਇ ॥੨॥
-
ਮਃ ੪ ॥ ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥ ਠਾਕ ਨ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ ॥ ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥ ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥
-
ਪਉੜੀ ॥ ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥ ਸਚੈ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ ॥ ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥ ਐਥੈ ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ ॥ ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥
-
ਸਲੋਕੁ ਮਃ ੧ ॥ ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥ ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥ ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥
-
ਮਃ ੩ ॥ ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥ ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥
-
ਪਉੜੀ ॥ ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥ ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥ ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥ ਆਪਿ ਕਰਾਏ ਕਰੇ ਆਪਿ ਆਪੇ ਹਰਿ ਰਖਾ ॥੩॥