page 1119
-
ਕੇਦਾਰਾ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸਨ ਪਿਆਸ ਲੋਚਨ ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥੧॥ ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥
-
ਕੇਦਾਰਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥ ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥ ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ ਸੰਤਨਾ ਪਗ ਪਾਲ ॥੨॥੧॥੨॥
-
ਕੇਦਾਰਾ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥ ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥੧॥ ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥
-
ਕੇਦਾਰਾ ਮਹਲਾ ੫ ॥ ਹਰਿ ਕੇ ਦਰਸਨ ਕੋ ਮਨਿ ਚਾਉ ॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥ ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥