page 1159
-
ਨਿਰਧਨ ਆਦਰੁ ਕੋਈ ਨ ਦੇਇ ॥ ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥੧॥ ਰਹਾਉ ॥ ਜਉ ਨਿਰਧਨੁ ਸਰਧਨ ਕੈ ਜਾਇ ॥ ਆਗੇ ਬੈਠਾ ਪੀਠਿ ਫਿਰਾਇ ॥੧॥ ਜਉ ਸਰਧਨੁ ਨਿਰਧਨ ਕੈ ਜਾਇ ॥ ਦੀਆ ਆਦਰੁ ਲੀਆ ਬੁਲਾਇ ॥੨॥ ਨਿਰਧਨੁ ਸਰਧਨੁ ਦੋਨਉ ਭਾਈ ॥ ਪ੍ਰਭ ਕੀ ਕਲਾ ਨ ਮੇਟੀ ਜਾਈ ॥੩॥ ਕਹਿ ਕਬੀਰ ਨਿਰਧਨੁ ਹੈ ਸੋਈ ॥ ਜਾ ਕੇ ਹਿਰਦੈ ਨਾਮੁ ਨ ਹੋਈ ॥੪॥੮॥
-
ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ ਹਰਿ ਕੀ ਸੇਵ ॥੧॥ ਭਜਹੁ ਗਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥ ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥ ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥ ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥ ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ ਪਾਏ ਨਿਰੰਜਨ ਦੇਵ ॥ ਗੁਰ ਮਿਲਿ ਤਾ ਕੇ ਖੁਲ੍ਹ੍ਹੇ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥੪॥ ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥ ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥
-
ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮ੍ਹ੍ਹ ਮਿਲਿ ਕੈ ਕਰਹੁ ਬਿਚਾਰੁ ॥ ਈਤ ਊਤ ਕੀ ਸੋਝੀ ਪਰੈ ॥ ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥ ਨਿਜ ਪਦ ਊਪਰਿ ਲਾਗੋ ਧਿਆਨੁ ॥ ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥੧॥ ਰਹਾਉ ॥ ਮੂਲ ਦੁਆਰੈ ਬੰਧਿਆ ਬੰਧੁ ॥ ਰਵਿ ਊਪਰਿ ਗਹਿ ਰਾਖਿਆ ਚੰਦੁ ॥ ਪਛਮ ਦੁਆਰੈ ਸੂਰਜੁ ਤਪੈ ॥ ਮੇਰ ਡੰਡ ਸਿਰ ਊਪਰਿ ਬਸੈ ॥੨॥ ਪਸਚਮ ਦੁਆਰੇ ਕੀ ਸਿਲ ਓੜ ॥ ਤਿਹ ਸਿਲ ਊਪਰਿ ਖਿੜਕੀ ਅਉਰ ॥ ਖਿੜਕੀ ਊਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥
-
ਸੋ ਮੁਲਾਂ ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ ਮਾਨੁ ॥ ਤਿਸੁ ਮੁਲਾ ਕਉ ਸਦਾ ਸਲਾਮੁ ॥੧॥ ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਕਾਜੀ ਸੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥ ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥


