page 1171
-
ਬਸੰਤੁ ਮਹਲਾ ੧ ਹਿੰਡੋਲ ॥ ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥
-
ਬਸੰਤੁ ਹਿੰਡੋਲ ਮਹਲਾ ੧ ॥ ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥ ਸੁਆਮੀ ਪੰਡਿਤਾ ਤੁਮ੍ਹ੍ਹ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥ ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥ ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥ ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨ੍ਹ੍ਹਾ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥
-
ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ ਮਤ ਭੂਲਹਿ ਰੇ ਮਨ ਚੇਤਿ ਹਰੀ ॥ ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥