page 1195
-
ਬਸੰਤੁ ਹਿੰਡੋਲੁ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥ ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥ ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥ ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥੩॥ ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥
-
ਰਾਮਾਨੰਦ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥ ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥ ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨ ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥ ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
-
ਬਸੰਤੁ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥ ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥ ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥