page 1218
-
ਸਾਰਗ ਮਹਲਾ ੫ ॥ ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥ ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥ ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥ ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥ ਸਰਬ ਫਲਾ ਦੀਨ੍ਹ੍ਹੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥
-
ਸਾਰਗ ਮਹਲਾ ੫ ॥ ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥ ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ ॥ ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥ ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥ ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸਹਾਵੈ ॥ ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥
-
ਸਾਰਗ ਮਹਲਾ ੫ ॥ ਅਪੁਨੇ ਗੁਰ ਪੂਰੇ ਬਲਿਹਾਰੈ ॥ ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥੧॥ ਰਹਾਉ ॥ ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥ ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥੧॥ ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥ ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥
-
ਸਾਰਗ ਮਹਲਾ ੫ ॥ ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥ ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥੧॥ ਰਹਾਉ ॥ ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ॥ ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥੧॥ ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥ ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਜਾਵਹੁ ॥੨॥੫੦॥੭੩॥
-
ਸਾਰਗ ਮਹਲਾ ੫ ॥ ਠਾਕੁਰ ਤੁਮ੍ਹ੍ਹ ਸਰਣਾਈ ਆਇਆ ॥ ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥ ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥ ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥ ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥