page 1219
-
ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਗਤਿ ਠਾਂਢੀ ॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ ॥ ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥ ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥ ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥ ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥
-
ਸਾਰਗ ਮਹਲਾ ੫ ॥ ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥ ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥ ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥ ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥ ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥ ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥
-
ਸਾਰਗ ਮਹਲਾ ੫ ॥ ਹੋਤੀ ਨਹੀ ਕਵਨ ਕਛੁ ਕਰਣੀ ॥ ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਏਕ ਕੀ ਸਰਣੀ ॥੧॥ ਰਹਾਉ ॥ ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥ ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥੧॥ ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਹਰਣੀ ॥ ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥੨॥੫੪॥੭੭॥
-
ਸਾਰਗ ਮਹਲਾ ੫ ॥ ਫੀਕੇ ਹਰਿ ਕੇ ਨਾਮ ਬਿਨੁ ਸਾਦ ॥ ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥ ਰਹਾਉ ॥ ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥ ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥੧॥ ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥ ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥
-
ਸਾਰਗ ਮਹਲਾ ੫ ॥ ਆਇਓ ਸੁਨਨ ਪੜਨ ਕਉ ਬਾਣੀ ॥ ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥ ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥ ਉਦਮੁ ਸਕਤਿ ਸਿਆਣਪ ਤੁਮ੍ਹ੍ਹਰੀ ਦੇਹਿ ਤ ਨਾਮੁ ਵਖਾਣੀ ॥ ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥
-
ਸਾਰਗ ਮਹਲਾ ੫ ॥ ਧਨਵੰਤ ਨਾਮ ਕੇ ਵਣਜਾਰੇ ॥ ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ ॥ ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥ ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥