page 1252
-
ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥ ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸ ਊਜਰੁ ਊਜਰੁ ਹੋਇ ਸੁ ਬਸੈ ॥੧॥ ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥ ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥ ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥
-
ਸਾਰੰਗ ਬਾਣੀ ਨਾਮਦੇਉ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਕਾਏਂ ਰੇ ਮਨ ਬਿਖਿਆ ਬਨ ਜਾਇ ॥ ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥ ਜੈਸੇ ਮੀਨੁ ਪਾਨੀ ਮਹਿ ਰਹੈ ॥ ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਿਤ ਲੋਹ ॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥ ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ ॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥ ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ ਸੋ ਮਾਇਆ ਲੈ ਗਾਡੈ ਧਰੈ ॥ ਅਤਿ ਸੰਚੈ ਸਮਝੈ ਨਹੀ ਮੂੜ੍ਹ੍ਹ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥ ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ ਸਾਧਸੰਗਤਿ ਕਬਹੂ ਨਹੀ ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥੪॥੧॥
-
ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥ ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥ ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥ ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥ ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥ ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥
-
ਦਾਸ ਅਨਿੰਨ ਮੇਰੋ ਨਿਜ ਰੂਪ ॥ ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥ ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥ ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥ ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥