page 1256
-
ਮਲਾਰ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਪਵਣੈ ਪਾਣੀ ਜਾਣੈ ਜਾਤਿ ॥ ਕਾਇਆਂ ਅਗਨਿ ਕਰੇ ਨਿਭਰਾਂਤਿ ॥ ਜੰਮਹਿ ਜੀਅ ਜਾਣੈ ਜੇ ਥਾਉ ॥ ਸੁਰਤਾ ਪੰਡਿਤੁ ਤਾ ਕਾ ਨਾਉ ॥੧॥ ਗੁਣ ਗੋਬਿੰਦ ਨ ਜਾਣੀਅਹਿ ਮਾਇ ॥ ਅਣਡੀਠਾ ਕਿਛੁ ਕਹਣੁ ਨ ਜਾਇ ॥ ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ ॥ ਊਪਰਿ ਦਰਿ ਅਸਮਾਨਿ ਪਇਆਲਿ ॥ ਕਿਉ ਕਰਿ ਕਹੀਐ ਦੇਹੁ ਵੀਚਾਰਿ ॥ ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥੨॥ ਕਥਨੀ ਬਦਨੀ ਰਹੈ ਨਿਭਰਾਂਤਿ ॥ ਸੋ ਬੂਝੈ ਹੋਵੈ ਜਿਸੁ ਦਾਤਿ ॥ ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ਸੋਈ ਪੁਰਖੁ ਜਿ ਸਚਿ ਸਮਾਇ ॥੩॥ ਜਾਤਿ ਕੁਲੀਨੁ ਸੇਵਕੁ ਜੇ ਹੋਇ ॥ ਤਾ ਕਾ ਕਹਣਾ ਕਹਹੁ ਨ ਕੋਇ ॥ ਵਿਚਿ ਸਨਾਤੀ ਸੇਵਕੁ ਹੋਇ ॥ ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥
-
ਮਲਾਰ ਮਹਲਾ ੧ ॥ ਦੁਖੁ ਵੇਛੋੜਾ ਇਕੁ ਦੁਖੁ ਭੂਖ ॥ ਇਕੁ ਦੁਖੁ ਸਕਤਵਾਰ ਜਮਦੂਤ ॥ ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ ਵੈਦ ਨ ਭੋਲੇ ਦਾਰੂ ਲਾਇ ॥੧॥ ਵੈਦ ਨ ਭੋਲੇ ਦਾਰੂ ਲਾਇ ॥ ਦਰਦੁ ਹੋਵੈ ਦੁਖੁ ਰਹੈ ਸਰੀਰ ॥ ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥ ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥ ਵੈਦ ਨ ਭੋਲੇ ਦਾਰੂ ਲਾਇ ॥੨॥ ਚੰਦਨ ਕਾ ਫਲੁ ਚੰਦਨ ਵਾਸੁ ॥ ਮਾਣਸ ਕਾ ਫਲੁ ਘਟ ਮਹਿ ਸਾਸੁ ॥ ਸਾਸਿ ਗਇਐ ਕਾਇਆ ਢਲਿ ਪਾਇ ॥ ਤਾ ਕੈ ਪਾਛੈ ਕੋਇ ਨ ਖਾਇ ॥੩॥ ਕੰਚਨ ਕਾਇਆ ਨਿਰਮਲ ਹੰਸੁ ॥ ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥ ਦੂਖ ਰੋਗ ਸਭਿ ਗਇਆ ਗਵਾਇ ॥ ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥