page 1273
-
ਮਲਾਰ ਮਹਲਾ ੫ ॥ ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥ ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥
-
ਮਲਾਰ ਮਹਲਾ ੧ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਚਕਵੀ ਨੈਨ ਨੀਦ ਨਹਿ ਚਾਹੈ ਬਿਨੁ ਪਿਰ ਨੀਦ ਨ ਪਾਈ ॥ ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥ ਪਿਰ ਭਾਵੈ ਪ੍ਰੇਮੁ ਸਖਾਈ ॥ ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥ ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥ ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥ ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥ ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥ ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥ ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥ ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈ ॥ ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥ ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈ ॥ ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥ ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥ ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈ ॥ ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥
-
ਮਲਾਰ ਮਹਲਾ ੧ ॥ ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥ ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥ ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਹ੍ਹ ਸਰਿ ਅਵਰੁ ਨ ਕੋਈ ॥੨॥ ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥ ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨ੍ਹ੍ਹੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈ ॥੪॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮ੍ਹ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥


