page 1303
-
ਕਾਨੜਾ ਮਹਲਾ ੫ ॥ ਬਿਖੈ ਦਲੁ ਸੰਤਨਿ ਤੁਮ੍ਹ੍ਹਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮ੍ਹ੍ਹਾਰੀ ਆਹਿਓ ॥੧॥ ਰਹਾਉ ॥ ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥ ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥ ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥ ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥
-
ਕਾਨੜਾ ਮਹਲਾ ੫ ॥ ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥ ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥ ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥ ਜਤ ਕਤ ਪੇਖਉ ਤੁਮਰੀ ਸਰਨਾ ॥੧॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥ ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥
-
ਕਾਨੜਾ ਮਹਲਾ ੫ ॥ ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥ ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥ ਰਹਾਉ ॥ ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥ ਚਰਨ ਸੰਤਨ ਕੈ ਮਾਥਾ ਮੇਰੋ ॥੧॥ ਪਾਰਬ੍ਰਹਮ ਕਉ ਸਿਮਰਹੁ ਮਨਾਂ ॥ ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥
-
ਕਾਨੜਾ ਮਹਲਾ ੫ ॥ ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥ ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥ ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥ ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥ ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥ ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥
-
ਕਾਨੜਾ ਮਹਲਾ ੫ ॥ ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥ ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥ ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥ ਕਰੁਣ ਕ੍ਰਿਪਾਲ ਗਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥
-
ਕਾਨੜਾ ਮਹਲਾ ੫ ॥ ਜੀਅ ਪ੍ਰਾਨ ਮਾਨ ਦਾਤਾ ॥ ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥ ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥੧॥ ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥ ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥੨॥੧੨॥੩੧॥


