page 1304
-
ਕਾਨੜਾ ਮਹਲਾ ੫ ॥ ਅਵਿਲੋਕਉ ਰਾਮ ਕੋ ਮੁਖਾਰਬਿੰਦ ॥ ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥੧॥ ਰਹਾਉ ॥ ਚਰਨ ਕਮਲ ਰਿਦੈ ਧਾਰਿ ॥ ਉਤਰਿਆ ਦੁਖੁ ਮੰਦ ॥੧॥ ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥ ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥੨॥੧੩॥੩੨॥
-
ਕਾਨੜਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਪ੍ਰਭ ਪੂਜਹੋ ਨਾਮੁ ਅਰਾਧਿ ॥ ਗੁਰ ਸਤਿਗੁਰ ਚਰਨੀ ਲਾਗਿ ॥ ਹਰਿ ਪਾਵਹੁ ਮਨੁ ਅਗਾਧਿ ॥ ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥੧॥ ਰਹਾਉ ॥ ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥ ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥ ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥੧॥ ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥ ਕਿਆ ਦੀਨੁ ਕਰੇ ਅਰਦਾਸਿ ॥ ਜਉ ਸਭ ਘਟਿ ਪ੍ਰਭੂ ਨਿਵਾਸ ॥ ਪ੍ਰਭ ਚਰਨਨ ਕੀ ਮਨਿ ਪਿਆਸ ॥ ਜਨ ਨਾਨਕ ਦਾਸੁ ਕਹੀਅਤੁ ਹੈ ਤੁਮ੍ਹ੍ਹਰਾ ਹਉ ਬਲਿ ਬਲਿ ਸਦ ਬਲਿ ਜਾਸ ॥੨॥੧॥੩੩॥
-
ਕਾਨੜਾ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥ ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥ ਹਰਿ ਰੰਗ ਰੰਗ ਰੰਗ ਅਨੂਪੇਰੈ ॥ ਕਾਹੇ ਰੇ ਮਨ ਮੋਹਿ ਮਗਨੇਰੈ ॥ ਨੈਨਹੁ ਦੇਖੁ ਸਾਧ ਦਰਸੇਰੈ ॥ ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥੧॥ ਰਹਾਉ ॥ ਸੇਵਉ ਸਾਧ ਸੰਤ ਚਰਨੇਰੈ ॥ ਬਾਂਛਉ ਧੂਰਿ ਪਵਿਤ੍ਰ ਕਰੇਰੈ ॥ ਅਠਸਠਿ ਮਜਨੁ ਮੈਲੁ ਕਟੇਰੈ ॥ ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥ ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥ ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥੧॥ ਮਨਸਾ ਮਾਨਿ ਏਕ ਨਿਰੰਕੇਰੈ ॥ ਸਗਲ ਤਿਆਗਹੁ ਭਾਉ ਦੂਜੇਰੈ ॥ ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥ ਬਰਨਿ ਨ ਸਾਕਉ ਏਕ ਟੁਲੇਰੈ ॥ ਦਰਸਨ ਪਿਆਸ ਬਹੁਤੁ ਮਨਿ ਮੇਰੈ ॥ ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥੨॥੧॥੩੪॥