page 1329
-
ਪ੍ਰਭਾਤੀ ਮਹਲਾ ੧ ॥ ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥ ਕਰਤਾ ਤੂ ਮੇਰਾ ਜਜਮਾਨੁ ॥ ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥ ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥ ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥ ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥
-
ਪ੍ਰਭਾਤੀ ਮਹਲਾ ੧ ॥ ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥ ਤੂਹੈ ਹੈ ਵਾਹੁ ਤੇਰੀ ਰਜਾਇ ॥ ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥ ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥ ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥ ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥
-
ਪ੍ਰਭਾਤੀ ਮਹਲਾ ੧ ॥ ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥ ਬੋਲਹੁ ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥ ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥ ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥ ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥