page 1368
-
ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥ ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥੬੭॥
-
ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥ ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥੬੮॥
-
ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥ ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥੬੯॥
-
ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥ ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥੭੦॥
-
ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥ ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥੭੧॥
-
ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥ ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ ॥੭੨॥
-
ਕਬੀਰ ਗਾਗਰਿ ਜਲ ਭਰੀ ਆਜੁ ਕਾਲ੍ਹ੍ਹਿ ਜੈਹੈ ਫੂਟਿ ॥ ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥੭੩॥
-
ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥ ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥੭੪॥
-
ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥ ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ ॥੭੫॥
-
ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥ ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥੭੬॥
-
ਕਬੀਰ ਪਾਰਸ ਚੰਦਨੈ ਤਿਨ੍ਹ੍ਹ ਹੈ ਏਕ ਸੁਗੰਧ ॥ ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥੭੭॥
-
ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥ ਏਕੁ ਜੁ ਸਾਧੂ ਮਹਿ ਮਿਲਿਓ ਤਿਨ੍ਹ੍ਹਿ ਲੀਆ ਅੰਚਲਿ ਲਾਇ ॥੭੮॥
-
ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥ ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥੭੯॥
-
ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥ ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥
-
ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥ ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥੮੧॥
-
ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ ॥ ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥੮੨॥
-
ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥ ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥੮੩॥
-
ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥ ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ ॥੮੪॥


