page 1389
-
ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥
-
ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥
-
ਸਵਈਏ ਮਹਲੇ ਪਹਿਲੇ ਕੇ ੧ ੴ ਸਤਿਗੁਰ ਪ੍ਰਸਾਦਿ ॥ ਇਕ ਮਨਿ ਪੁਰਖੁ ਧਿਆਇ ਬਰਦਾਤਾ ॥ ਸੰਤ ਸਹਾਰੁ ਸਦਾ ਬਿਖਿਆਤਾ ॥ ਤਾਸੁ ਚਰਨ ਲੇ ਰਿਦੈ ਬਸਾਵਉ ॥ ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥
-
ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥ ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥
-
ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥ ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥
-
ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥