page 1394
-
ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲ੍ਯ੍ਯ ਜੋੜਿ ਕਰ ਧ੍ਯ੍ਯਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥
-
ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥
-
ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥ ਤਿ ਨਰ ਸੋਕੁ ਨਹੁ ਹੂਐ ਤਿ ਨਰ ਸੇ ਅੰਤੁ ਨ ਲਹੀਅਹਿ ॥ ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥ ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥ ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥
-
ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥ ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥
-
ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲ੍ਯ੍ਯ ਜਾਣੀ ਜੁਗਤਿ ॥ ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥
-
ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥


