page 1397
-
ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥
-
ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥ ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥ ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥ ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥ ਗੁਰ ਰਾਮਦਾਸ ਕਲ੍ਯ੍ਯੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥
-
ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥ ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥ ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥ ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥ ਗੁਰ ਰਾਮਦਾਸ ਕਲ੍ਯ੍ਯੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥
-
ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥ ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥ ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥ ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥ ਗੁਰ ਰਾਮਦਾਸ ਕਲ੍ਯ੍ਯੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥
-
ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥ ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥ ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥ ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥ ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰ ਸਬਦੁ ਵਸਾਇਅਉ ॥ ਗੁਰ ਰਾਮਦਾਸ ਕਲ੍ਯ੍ਯੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥
-
ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥ ਗੁਰ ਰਾਮਦਾਸ ਕਲ੍ਯ੍ਯੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥