page 1407
-
ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥ ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜ੍ਹ੍ਹਾਯਉ ॥ ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥
-
ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥
-
ਖੇਲੁ ਗੂੜ੍ਹ੍ਹਉ ਕੀਅਉ ਹਰਿ ਰਾਇ ਸੰਤੋਖਿ ਸਮਾਚਰਿ੍ਯ੍ਯਓ ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ ਸੁਜਸੁ ਕਲ੍ਯ੍ਯ ਕਵੀਅਣਿ ਬਖਾਣਿਅਉ ॥ ਗੁਰਿ ਨਾਨਕਿ ਅੰਗਦੁ ਵਰ੍ਯ੍ਯਉ ਗੁਰਿ ਅੰਗਦਿ ਅਮਰ ਨਿਧਾਨੁ ॥ ਗੁਰਿ ਰਾਮਦਾਸ ਅਰਜੁਨੁ ਵਰ੍ਯ੍ਯਉ ਪਾਰਸੁ ਪਰਸੁ ਪ੍ਰਮਾਣੁ ॥੪॥
-
ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥ ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥ ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥
-
ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ ਭਯ ਭੰਜਨੁ ਪਰ ਪੀਰ ਨਿਵਾਰਨੁ ਕਲ੍ਯ੍ਯ ਸਹਾਰੁ ਤੋਹਿ ਜਸੁ ਬਕਤਾ ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥
-
ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥ ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥ ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥