page 1408
-
ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥
-
ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰ੍ਯ੍ਯਉ ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰ੍ਯ੍ਯਉ ॥ ਹਰਿ ਨਾਮਿ ਲਾਗਿ ਜਗ ਉਧਰ੍ਯ੍ਯਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥
-
ਸੋਰਠੇ ॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥
-
ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰ੍ਯ੍ਯਉ ॥੨॥
-
ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥
-
ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥
-
ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ ਆਦਿ ਪੁਰਖਿ ਪਰਤਖਿ ਲਿਖ੍ਯ੍ਯਉ ਅਛਰੁ ਮਸਤਕਿ ਧੁਰਿ ॥ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥ ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥ ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥
-
ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗ੍ਯ੍ਯੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗ੍ਯ੍ਯੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥