page 1413
-
ਸਲੋਕ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥
-
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥
-
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥
-
ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥
-
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥
-
ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ ਜਿਨ੍ਹ੍ਹਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ ਮਨਮੁਖ ਬੰਨ੍ਹ੍ਹਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥
-
ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥
-
ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥
-
ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥
-
ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥
-
ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥
-
ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥