page 1420
-
ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥ ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥
-
ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ ਨਾਨਕ ਸੁਖਿ ਸਵਨ੍ਹ੍ਹਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥
-
ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ ਵਰਸੈ ਦਇਆ ਕਰਿ ਗੂੜ੍ਹ੍ਹੀ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥
-
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥
-
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥
-
ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥
-
ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥
-
ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥
-
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ ਜਿਨ੍ਹ੍ਹੀ ਧਿਆਇਆ ਆਏ ਸੇ ਪਰਵਾਣੁ ॥੬੩॥