page 1422
-
ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥ ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥ ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥ ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥ ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥
-
ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥ ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥
-
ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥
-
ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥ ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥
-
ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥ ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥
-
ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥ ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥
-
ਜਿਨ੍ਹ੍ਹਾ ਅੰਦਰਿ ਸਚਾ ਨੇਹੁ ਕਿਉ ਜੀਵਨ੍ਹ੍ਹਿ ਪਿਰੀ ਵਿਹੂਣਿਆ ॥ ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥
-
ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥ ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥
-
ਗੁਰਮੁਖਿ ਹਸੈ ਗੁਰਮੁਖਿ ਰੋਵੈ ॥ ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥ ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥
-
ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥ ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥
-
ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥ ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥
-
ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥ ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥


