page 1423
-
ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥ ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥
-
ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥
-
ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥
-
ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥ ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥
-
ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥
-
ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥ ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥
-
ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥ ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥


