page 198
-
ਗਉੜੀ ਮਹਲਾ ੫ ॥ ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥ ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥ ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥ ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥ ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥ ਗਊ ਚਰਿ ਸਿੰਘ ਪਾਛੈ ਪਾਵੈ ॥੨॥ ਗਾਡਰ ਲੇ ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥ ਨਾਨਕ ਰਾਮ ਨਾਮੁ ਜਪਿ ਚੀਤ ॥ ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥
-
ਗਉੜੀ ਮਹਲਾ ੫ ॥ ਸਾ ਮਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥੧॥ ਹਰਿ ਕੇ ਚਰਣ ਹਿਰਦੈ ਕਰਿ ਓਟ ॥ ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥ ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ ਰਾਮ ਰੰਗਿ ਨਿਰਮਲ ਪਰਤਾਪੁ ॥੨॥ ਸਾਧਸੰਗਿ ਮਿਟਿ ਜਾਤ ਬਿਕਾਰ ॥ ਸਭ ਤੇ ਊਚ ਏਹੋ ਉਪਕਾਰ ॥੩॥ ਪ੍ਰੇਮ ਭਗਤਿ ਰਾਤੇ ਗੋਪਾਲ ॥ ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
-
ਗਉੜੀ ਮਹਲਾ ੫ ॥ ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥ ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥ ਭਰਤਾ ਪੇਖਿ ਬਿਗਸੈ ਜਿਉ ਨਾਰੀ ॥ ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥ ਪੂਤ ਪੇਖਿ ਜਿਉ ਜੀਵਤ ਮਾਤਾ ॥ ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥ ਲੋਭੀ ਅਨਦੁ ਕਰੈ ਪੇਖਿ ਧਨਾ ॥ ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥ ਬਿਸਰੁ ਨਹੀ ਇਕੁ ਤਿਲੁ ਦਾਤਾਰ ॥ ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥
-
ਗਉੜੀ ਮਹਲਾ ੫ ॥ ਰਾਮ ਰਸਾਇਣਿ ਜੋ ਜਨ ਗੀਧੇ ॥ ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥ ਆਨ ਰਸਾ ਦੀਸਹਿ ਸਭਿ ਛਾਰੁ ॥ ਨਾਮ ਬਿਨਾ ਨਿਹਫਲ ਸੰਸਾਰ ॥੧॥ ਅੰਧ ਕੂਪ ਤੇ ਕਾਢੇ ਆਪਿ ॥ ਗੁਣ ਗੋਵਿੰਦ ਅਚਰਜ ਪਰਤਾਪ ॥੨॥ ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥ ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥ ਕਹੁ ਨਾਨਕ ਸਾ ਕਥਨੀ ਸਾਰੁ ॥ ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥
-
ਗਉੜੀ ਮਹਲਾ ੫ ॥ ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥ ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥ ਨਿਰਮਲ ਉਦਕੁ ਗੋਵਿੰਦ ਕਾ ਨਾਮ ॥ ਮਜਨੁ ਕਰਤ ਪੂਰਨ ਸਭਿ ਕਾਮ ॥੧॥ ਸੰਤਸੰਗਿ ਤਹ ਗੋਸਟਿ ਹੋਇ ॥ ਕੋਟਿ ਜਨਮ ਕੇ ਕਿਲਵਿਖ ਖੋਇ ॥੨॥ ਸਿਮਰਹਿ ਸਾਧ ਕਰਹਿ ਆਨੰਦੁ ॥ ਮਨਿ ਤਨਿ ਰਵਿਆ ਪਰਮਾਨੰਦੁ ॥੩॥ ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥


