page 211
-
ਗਉੜੀ ਮਹਲਾ ੫ ॥ ਜੀਅਰੇ ਓਲ੍ਹ੍ਹਾ ਨਾਮ ਕਾ ॥ ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ ॥ ਅਵਰ ਜਤਨਿ ਨਹੀ ਪਾਈਐ ॥ ਵਡੈ ਭਾਗਿ ਹਰਿ ਧਿਆਈਐ ॥੧॥ ਲਾਖ ਹਿਕਮਤੀ ਜਾਨੀਐ ॥ ਆਗੈ ਤਿਲੁ ਨਹੀ ਮਾਨੀਐ ॥੨॥ ਅਹੰਬੁਧਿ ਕਰਮ ਕਮਾਵਨੇ ॥ ਗ੍ਰਿਹ ਬਾਲੂ ਨੀਰਿ ਬਹਾਵਨੇ ॥੩॥ ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥ ਨਾਮੁ ਨਾਨਕ ਸਾਧੂ ਸੰਗਿ ਮਿਲੈ ॥੪॥੪॥੧੪੨॥
-
ਗਉੜੀ ਮਹਲਾ ੫ ॥ ਬਾਰਨੈ ਬਲਿਹਾਰਨੈ ਲਖ ਬਰੀਆ ॥ ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ਅਧਰੀਆ ॥੧॥ ਰਹਾਉ ॥ ਕਰਨ ਕਰਾਵਨ ਤੁਹੀ ਏਕ ॥ ਜੀਅ ਜੰਤ ਕੀ ਤੁਹੀ ਟੇਕ ॥੧॥ ਰਾਜ ਜੋਬਨ ਪ੍ਰਭ ਤੂੰ ਧਨੀ ॥ ਤੂੰ ਨਿਰਗੁਨ ਤੂੰ ਸਰਗੁਨੀ ॥੨॥ ਈਹਾ ਊਹਾ ਤੁਮ ਰਖੇ ॥ ਗੁਰ ਕਿਰਪਾ ਤੇ ਕੋ ਲਖੇ ॥੩॥ ਅੰਤਰਜਾਮੀ ਪ੍ਰਭ ਸੁਜਾਨੁ ॥ ਨਾਨਕ ਤਕੀਆ ਤੁਹੀ ਤਾਣੁ ॥੪॥੫॥੧੪੩॥
-
ਗਉੜੀ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ॥ ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ ॥ ਬੇਦ ਪੁਰਾਣ ਸਿਮ੍ਰਿਤਿ ਭਨੇ ॥ ਸਭ ਊਚ ਬਿਰਾਜਿਤ ਜਨ ਸੁਨੇ ॥੧॥ ਸਗਲ ਅਸਥਾਨ ਭੈ ਭੀਤ ਚੀਨ ॥ ਰਾਮ ਸੇਵਕ ਭੈ ਰਹਤ ਕੀਨ ॥੨॥ ਲਖ ਚਉਰਾਸੀਹ ਜੋਨਿ ਫਿਰਹਿ ॥ ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥ ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ ਨਾਨਕ ਗਹੀ ॥੪॥੬॥੧੪੪॥
-
ਗਉੜੀ ਮਹਲਾ ੫ ॥ ਮਨ ਰਾਮ ਨਾਮ ਗੁਨ ਗਾਈਐ ॥ ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ ॥ ਸੰਤਸੰਗਿ ਹਰਿ ਮਨਿ ਵਸੈ ॥ ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥੧॥ ਸੰਤ ਪ੍ਰਸਾਦਿ ਹਰਿ ਜਾਪੀਐ ॥ ਸੋ ਜਨੁ ਦੂਖਿ ਨ ਵਿਆਪੀਐ ॥੨॥ ਜਾ ਕਉ ਗੁਰੁ ਹਰਿ ਮੰਤ੍ਰੁ ਦੇ ॥ ਸੋ ਉਬਰਿਆ ਮਾਇਆ ਅਗਨਿ ਤੇ ॥੩॥ ਨਾਨਕ ਕਉ ਪ੍ਰਭ ਮਇਆ ਕਰਿ ॥ ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥੪॥੭॥੧੪੫॥
-
ਗਉੜੀ ਮਹਲਾ ੫ ॥ ਰਸਨਾ ਜਪੀਐ ਏਕੁ ਨਾਮ ॥ ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ ਕਾਮ ॥੧॥ ਰਹਾਉ ॥ ਕਟੀਐ ਤੇਰਾ ਅਹੰ ਰੋਗੁ ॥ ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥੧॥ ਹਰਿ ਰਸੁ ਜਿਨਿ ਜਨਿ ਚਾਖਿਆ ॥ ਤਾ ਕੀ ਤ੍ਰਿਸਨਾ ਲਾਥੀਆ ॥੨॥ ਹਰਿ ਬਿਸ੍ਰਾਮ ਨਿਧਿ ਪਾਇਆ ॥ ਸੋ ਬਹੁਰਿ ਨ ਕਤ ਹੀ ਧਾਇਆ ॥੩॥ ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥ ਨਾਨਕ ਤਾ ਕਾ ਭਉ ਗਇਆ ॥੪॥੮॥੧੪੬॥


