page 212
-
ਗਉੜੀ ਮਹਲਾ ੫ ॥ ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥ ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ ਗਹੀਰ ॥੧॥ ਰਹਾਉ ॥ ਜਾ ਕਉ ਗੁਰਮੁਖਿ ਰਿਦੈ ਬੁਧਿ ॥ ਤਾ ਕੈ ਕਰ ਤਲ ਨਵ ਨਿਧਿ ਸਿਧਿ ॥੧॥ ਜੋ ਜਾਨਹਿ ਹਰਿ ਪ੍ਰਭ ਧਨੀ ॥ ਕਿਛੁ ਨਾਹੀ ਤਾ ਕੈ ਕਮੀ ॥੨॥ ਕਰਣੈਹਾਰੁ ਪਛਾਨਿਆ ॥ ਸਰਬ ਸੂਖ ਰੰਗ ਮਾਣਿਆ ॥੩॥ ਹਰਿ ਧਨੁ ਜਾ ਕੈ ਗ੍ਰਿਹਿ ਵਸੈ ॥ ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥
-
ਗਉੜੀ ਮਹਲਾ ੫ ॥ ਗਰਬੁ ਬਡੋ ਮੂਲੁ ਇਤਨੋ ॥ ਰਹਨੁ ਨਹੀ ਗਹੁ ਕਿਤਨੋ ॥੧॥ ਰਹਾਉ ॥ ਬੇਬਰਜਤ ਬੇਦ ਸੰਤਨਾ ਉਆਹੂ ਸਿਉ ਰੇ ਹਿਤਨੋ ॥ ਹਾਰ ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ ॥੧॥ ਹਰਨ ਭਰਨ ਸੰਪੂਰਨਾ ਚਰਨ ਕਮਲ ਰੰਗਿ ਰਿਤਨੋ ॥ ਨਾਨਕ ਉਧਰੇ ਸਾਧਸੰਗਿ ਕਿਰਪਾ ਨਿਧਿ ਮੈ ਦਿਤਨੋ ॥੨॥੧੦॥੧੪੮॥
-
ਗਉੜੀ ਮਹਲਾ ੫ ॥ ਮੋਹਿ ਦਾਸਰੋ ਠਾਕੁਰ ਕੋ ॥ ਧਾਨੁ ਪ੍ਰਭ ਕਾ ਖਾਨਾ ॥੧॥ ਰਹਾਉ ॥ ਐਸੋ ਹੈ ਰੇ ਖਸਮੁ ਹਮਾਰਾ ॥ ਖਿਨ ਮਹਿ ਸਾਜਿ ਸਵਾਰਣਹਾਰਾ ॥੧॥ ਕਾਮੁ ਕਰੀ ਜੇ ਠਾਕੁਰ ਭਾਵਾ ॥ ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥੨॥ ਸਰਣਿ ਪਰਿਓ ਠਾਕੁਰ ਵਜੀਰਾ ॥ ਤਿਨਾ ਦੇਖਿ ਮੇਰਾ ਮਨੁ ਧੀਰਾ ॥੩॥ ਏਕ ਟੇਕ ਏਕੋ ਆਧਾਰਾ ॥ ਜਨ ਨਾਨਕ ਹਰਿ ਕੀ ਲਾਗਾ ਕਾਰਾ ॥੪॥੧੧॥੧੪੯॥
-
ਗਉੜੀ ਮਹਲਾ ੫ ॥ ਹੈ ਕੋਈ ਐਸਾ ਹਉਮੈ ਤੋਰੈ ॥ ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥ ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥ ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥
-
ਗਉੜੀ ਮਹਲਾ ੫ ॥ ਚਿੰਤਾਮਣਿ ਕਰੁਣਾ ਮਏ ॥੧॥ ਰਹਾਉ ॥ ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ ਸਿਮਰਣਿ ਸੁਖ ਭਏ ॥੧॥ ਅਕਾਲ ਪੁਰਖ ਅਗਾਧਿ ਬੋਧ ॥ ਸੁਨਤ ਜਸੋ ਕੋਟਿ ਅਘ ਖਏ ॥੨॥ ਕਿਰਪਾ ਨਿਧਿ ਪ੍ਰਭ ਮਇਆ ਧਾਰਿ ॥ ਨਾਨਕ ਹਰਿ ਹਰਿ ਨਾਮ ਲਏ ॥੩॥੧੩॥੧੫੧॥
-
ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥ ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥ ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥੧॥ ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ ਪਰਾਏ ॥੨॥ ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥੩॥ ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥ ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥


