page 215
-
ਗਉੜੀ ਮਾਲਾ ਮਹਲਾ ੫ ॥ ਭਾਵਨੁ ਤਿਆਗਿਓ ਰੀ ਤਿਆਗਿਓ ॥ ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥ ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥ ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥੧॥ ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥ ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥ ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥ ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥ ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥ ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥੪॥੨॥੧੬੦॥
-
ਗਉੜੀ ਮਾਲਾ ਮਹਲਾ ੫ ॥ ਪਾਇਆ ਲਾਲੁ ਰਤਨੁ ਮਨਿ ਪਾਇਆ ॥ ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥ ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥੧॥ ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥ ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥੨॥ ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥ ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥੩॥ ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥ ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧॥
-
ਗਉੜੀ ਮਾਲਾ ਮਹਲਾ ੫ ॥ ਉਬਰਤ ਰਾਜਾ ਰਾਮ ਕੀ ਸਰਣੀ ॥ ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥ ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥ ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥ ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥੨॥ ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥ ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥੩॥ ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥ ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥੪॥੪॥੧੬੨॥
-
ਗਉੜੀ ਮਾਲਾ ਮਹਲਾ ੫ ॥ ਮੋ ਕਉ ਇਹ ਬਿਧਿ ਕੋ ਸਮਝਾਵੈ ॥ ਕਰਤਾ ਹੋਇ ਜਨਾਵੈ ॥੧॥ ਰਹਾਉ ॥ ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥ ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥ ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥ ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥ ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥ ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥ ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥ ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥


