page 218
-
ਗਉੜੀ ਮਹਲਾ ੫ ਮਾਂਝ ॥ ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥ ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥
-
ਗਉੜੀ ਮਾਝ ਮਹਲਾ ੫ ॥ ਹਰਿ ਰਾਮ ਰਾਮ ਰਾਮ ਰਾਮਾ ॥ ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥ ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥ ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥੧॥ ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥ ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥੨॥ ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥੩॥ ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥ ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੩॥੧੭੧॥
-
ਗਉੜੀ ਮਾਝ ਮਹਲਾ ੫ ॥ ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥ ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥ ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥ ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥ ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥ ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥ ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥ ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥ ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥ ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥


