page 219
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਮਹਲਾ ੯ ॥ ਸਾਧੋ ਮਨ ਕਾ ਮਾਨੁ ਤਿਆਗਉ ॥ ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥ ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥ ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥ ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥
-
ਗਉੜੀ ਮਹਲਾ ੯ ॥ ਸਾਧੋ ਰਚਨਾ ਰਾਮ ਬਨਾਈ ॥ ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥ ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥ ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥ ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥
-
ਗਉੜੀ ਮਹਲਾ ੯ ॥ ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥ ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥ ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥ ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥ ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥ ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥
-
ਗਉੜੀ ਮਹਲਾ ੯ ॥ ਸਾਧੋ ਇਹੁ ਮਨੁ ਗਹਿਓ ਨ ਜਾਈ ॥ ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥ ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥ ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥ ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥ ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥੨॥੪॥
-
ਗਉੜੀ ਮਹਲਾ ੯ ॥ ਸਾਧੋ ਗੋਬਿੰਦ ਕੇ ਗੁਨ ਗਾਵਉ ॥ ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥ ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥ ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥ ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥ ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥


