page 220
-
ਗਉੜੀ ਮਹਲਾ ੯ ॥ ਕੋਊ ਮਾਈ ਭੂਲਿਓ ਮਨੁ ਸਮਝਾਵੈ ॥ ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥੧॥ ਰਹਾਉ ॥ ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥ ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥੧॥ ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥ ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥੨॥੬॥
-
ਗਉੜੀ ਮਹਲਾ ੯ ॥ ਸਾਧੋ ਰਾਮ ਸਰਨਿ ਬਿਸਰਾਮਾ ॥ ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥੧॥ ਰਹਾਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥ ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥੧॥ ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥ ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥ ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥ ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥
-
ਗਉੜੀ ਮਹਲਾ ੯ ॥ ਮਨ ਰੇ ਕਹਾ ਭਇਓ ਤੈ ਬਉਰਾ ॥ ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥ ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥ ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥੧॥ ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥ ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥੨॥ ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥ ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥
-
ਗਉੜੀ ਮਹਲਾ ੯ ॥ ਨਰ ਅਚੇਤ ਪਾਪ ਤੇ ਡਰੁ ਰੇ ॥ ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥ ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥ ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥੧॥ ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥ ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥


