page 222
-
ਗਉੜੀ ਗੁਆਰੇਰੀ ਮਹਲਾ ੧ ॥ ਨਾ ਮਨੁ ਮਰੈ ਨ ਕਾਰਜੁ ਹੋਇ ॥ ਮਨੁ ਵਸਿ ਦੂਤਾ ਦੁਰਮਤਿ ਦੋਇ ॥ ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥ ਨਿਰਗੁਣ ਰਾਮੁ ਗੁਣਹ ਵਸਿ ਹੋਇ ॥ ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥ ਮਨੁ ਭੂਲੋ ਬਹੁ ਚਿਤੈ ਵਿਕਾਰੁ ॥ ਮਨੁ ਭੂਲੋ ਸਿਰਿ ਆਵੈ ਭਾਰੁ ॥ ਮਨੁ ਮਾਨੈ ਹਰਿ ਏਕੰਕਾਰੁ ॥੨॥ ਮਨੁ ਭੂਲੋ ਮਾਇਆ ਘਰਿ ਜਾਇ ॥ ਕਾਮਿ ਬਿਰੂਧਉ ਰਹੈ ਨ ਠਾਇ ॥ ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥ ਗੈਵਰ ਹੈਵਰ ਕੰਚਨ ਸੁਤ ਨਾਰੀ ॥ ਬਹੁ ਚਿੰਤਾ ਪਿੜ ਚਾਲੈ ਹਾਰੀ ॥ ਜੂਐ ਖੇਲਣੁ ਕਾਚੀ ਸਾਰੀ ॥੪॥ ਸੰਪਉ ਸੰਚੀ ਭਏ ਵਿਕਾਰ ॥ ਹਰਖ ਸੋਕ ਉਭੇ ਦਰਵਾਰਿ ॥ ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥੫॥ ਨਦਰਿ ਕਰੇ ਤਾ ਮੇਲਿ ਮਿਲਾਏ ॥ ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥ ਬਿਨੁ ਨਾਵੈ ਸਭ ਦੂਖ ਨਿਵਾਸੁ ॥ ਮਨਮੁਖ ਮੂੜ ਮਾਇਆ ਚਿਤ ਵਾਸੁ ॥ ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥੭॥ ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥ ਸਾਚੇ ਸੂਚੇ ਮੈਲੁ ਨ ਭਾਵੈ ॥ ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥੮॥੩॥
-
ਗਉੜੀ ਗੁਆਰੇਰੀ ਮਹਲਾ ੧ ॥ ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ ਸਚਾ ਸੋਇ ॥ ਸਗਲ ਬਿਗੂਤੇ ਭਾਵੈ ਦੋਇ ॥ ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥ ਐਸਾ ਜਗੁ ਦੇਖਿਆ ਜੂਆਰੀ ॥ ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥ ਅਦਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ ਜਾਇ ॥ ਗੁਰਮੁਖਿ ਦੀਸੈ ਸਹਜਿ ਸੁਭਾਇ ॥ ਸੇਵਾ ਸੁਰਤਿ ਏਕ ਲਿਵ ਲਾਇ ॥੨॥ ਸੁਖੁ ਮਾਂਗਤ ਦੁਖੁ ਆਗਲ ਹੋਇ ॥ ਸਗਲ ਵਿਕਾਰੀ ਹਾਰੁ ਪਰੋਇ ॥ ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ਕਰਿ ਕਰਿ ਕਰਤਾ ਦੇਖੈ ਸੋਇ ॥੩॥ ਤ੍ਰਿਸਨਾ ਅਗਨਿ ਸਬਦਿ ਬੁਝਾਏ ॥ ਦੂਜਾ ਭਰਮੁ ਸਹਜਿ ਸੁਭਾਏ ॥ ਗੁਰਮਤੀ ਨਾਮੁ ਰਿਦੈ ਵਸਾਏ ॥ ਸਾਚੀ ਬਾਣੀ ਹਰਿ ਗੁਣ ਗਾਏ ॥੪॥ ਤਨ ਮਹਿ ਸਾਚੋ ਗੁਰਮੁਖਿ ਭਾਉ ॥ ਨਾਮ ਬਿਨਾ ਨਾਹੀ ਨਿਜ ਠਾਉ ॥ ਪ੍ਰੇਮ ਪਰਾਇਣ ਪ੍ਰੀਤਮ ਰਾਉ ॥ ਨਦਰਿ ਕਰੇ ਤਾ ਬੂਝੈ ਨਾਉ ॥੫॥ ਮਾਇਆ ਮੋਹੁ ਸਰਬ ਜੰਜਾਲਾ ॥ ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥ ਸਤਿਗੁਰੁ ਸੇਵੇ ਚੂਕੈ ਜੰਜਾਲਾ ॥ ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥ ਗੁਰਮੁਖਿ ਬੂਝੈ ਏਕ ਲਿਵ ਲਾਏ ॥ ਨਿਜ ਘਰਿ ਵਾਸੈ ਸਾਚਿ ਸਮਾਏ ॥ ਜੰਮਣੁ ਮਰਣਾ ਠਾਕਿ ਰਹਾਏ ॥ ਪੂਰੇ ਗੁਰ ਤੇ ਇਹ ਮਤਿ ਪਾਏ ॥੭॥ ਕਥਨੀ ਕਥਉ ਨ ਆਵੈ ਓਰੁ ॥ ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ ਦੁਖੁ ਸੁਖੁ ਭਾਣੈ ਤਿਸੈ ਰਜਾਇ ॥ ਨਾਨਕੁ ਨੀਚੁ ਕਹੈ ਲਿਵ ਲਾਇ ॥੮॥੪॥


