page 223
-
ਗਉੜੀ ਮਹਲਾ ੧ ॥ ਦੂਜੀ ਮਾਇਆ ਜਗਤ ਚਿਤ ਵਾਸੁ ॥ ਕਾਮ ਕ੍ਰੋਧ ਅਹੰਕਾਰ ਬਿਨਾਸੁ ॥੧॥ ਦੂਜਾ ਕਉਣੁ ਕਹਾ ਨਹੀ ਕੋਈ ॥ ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥ ਦੂਜੀ ਦੁਰਮਤਿ ਆਖੈ ਦੋਇ ॥ ਆਵੈ ਜਾਇ ਮਰਿ ਦੂਜਾ ਹੋਇ ॥੨॥ ਧਰਣਿ ਗਗਨ ਨਹ ਦੇਖਉ ਦੋਇ ॥ ਨਾਰੀ ਪੁਰਖ ਸਬਾਈ ਲੋਇ ॥੩॥ ਰਵਿ ਸਸਿ ਦੇਖਉ ਦੀਪਕ ਉਜਿਆਲਾ ॥ ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥ ਕਰਿ ਕਿਰਪਾ ਮੇਰਾ ਚਿਤੁ ਲਾਇਆ ॥ ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥ ਏਕੁ ਨਿਰੰਜਨੁ ਗੁਰਮੁਖਿ ਜਾਤਾ ॥ ਦੂਜਾ ਮਾਰਿ ਸਬਦਿ ਪਛਾਤਾ ॥੬॥ ਏਕੋ ਹੁਕਮੁ ਵਰਤੈ ਸਭ ਲੋਈ ॥ ਏਕਸੁ ਤੇ ਸਭ ਓਪਤਿ ਹੋਈ ॥੭॥ ਰਾਹ ਦੋਵੈ ਖਸਮੁ ਏਕੋ ਜਾਣੁ ॥ ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥ ਸਗਲ ਰੂਪ ਵਰਨ ਮਨ ਮਾਹੀ ॥ ਕਹੁ ਨਾਨਕ ਏਕੋ ਸਾਲਾਹੀ ॥੯॥੫॥ਗਉੜੀ ਮਹਲਾ ੧ ॥ ਅਧਿਆਤਮ ਕਰਮ ਕਰੇ ਤਾ ਸਾਚਾ ॥ ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥ ਐਸਾ ਜੋਗੀ ਜੁਗਤਿ ਬੀਚਾਰੈ ॥ ਪੰਚ ਮਾਰਿ ਸਾਚੁ ਉਰਿ ਧਾਰੈ ॥੧॥ ਰਹਾਉ ॥ ਜਿਸ ਕੈ ਅੰਤਰਿ ਸਾਚੁ ਵਸਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥੨॥ ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥ ਕਰਣੀ ਕੀਰਤਿ ਕਰਮ ਸਮਾਨੈ ॥੩॥ ਏਕ ਸਬਦ ਇਕ ਭਿਖਿਆ ਮਾਗੈ ॥ ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥ ਭੈ ਰਚਿ ਰਹੈ ਨ ਬਾਹਰਿ ਜਾਇ ॥ ਕੀਮਤਿ ਕਉਣ ਰਹੈ ਲਿਵ ਲਾਇ ॥੫॥ ਆਪੇ ਮੇਲੇ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥੬॥ ਗੁਰ ਕੀ ਸੇਵਾ ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥੭॥ ਜਪ ਤਪ ਸੰਜਮ ਪਾਠ ਪੁਰਾਣੁ ॥ ਕਹੁ ਨਾਨਕ ਅਪਰੰਪਰ ਮਾਨੁ ॥੮॥੬॥
-
ਗਉੜੀ ਮਹਲਾ ੧ ॥ ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ ਨਾ ਜਮ ਦੋਖੰ ॥ ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥ ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥ ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥ ਸੋ ਜੋਗੀ ਮੇਰੈ ਮਨਿ ਭਾਵੈ ॥੨॥ ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥ ਆਪਿ ਤਰੈ ਪਿਤਰੀ ਨਿਸਤਾਰੇ ॥੩॥ ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥ ਜੈਸਾ ਸੇਵੈ ਤੈਸੋ ਹੋਇ ॥੪॥ ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥ ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥ ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਸਾਚੈ ਸਬਦਿ ਦਰਿ ਨੀਸਾਣੈ ॥੬॥ ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥ ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥ ਜੋ ਦੀਸੈ ਸੋ ਆਸ ਨਿਰਾਸਾ ॥ ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥


