page 224
-
ਗਉੜੀ ਮਹਲਾ ੧ ॥ ਐਸੋ ਦਾਸੁ ਮਿਲੈ ਸੁਖੁ ਹੋਈ ॥ ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥ ਦਰਸਨੁ ਦੇਖਿ ਭਈ ਮਤਿ ਪੂਰੀ ॥ ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥ ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥ ਜਿਹਵਾ ਸੂਚੀ ਹਰਿ ਰਸ ਸਾਰਾ ॥੨॥ ਸਚੁ ਕਰਣੀ ਅਭ ਅੰਤਰਿ ਸੇਵਾ ॥ ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥ ਜਹ ਜਹ ਦੇਖਉ ਤਹ ਤਹ ਸਾਚਾ ॥ ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥ ਗੁਰੁ ਸਮਝਾਵੈ ਸੋਝੀ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੫॥ ਕਰਿ ਕਿਰਪਾ ਰਾਖਹੁ ਰਖਵਾਲੇ ॥ ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥ ਗੁਰਿ ਕਹਿਆ ਅਵਰੁ ਨਹੀ ਦੂਜਾ ॥ ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥ ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥ ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥ ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥
-
ਗਉੜੀ ਮਹਲਾ ੧ ॥ ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥ ਐਸਾ ਗਰਬੁ ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥ ਬਲਿ ਰਾਜਾ ਮਾਇਆ ਅਹੰਕਾਰੀ ॥ ਜਗਨ ਕਰੈ ਬਹੁ ਭਾਰ ਅਫਾਰੀ ॥ ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥ ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥ ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ ਆਪਿ ਭੁਲਾਇ ਆਪੇ ਮਤਿ ਦੇਵੈ ॥੩॥ ਦੁਰਮਤਿ ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥ ਭੂਲੋ ਰਾਵਣੁ ਮੁਗਧੁ ਅਚੇਤਿ ॥ ਲੂਟੀ ਲੰਕਾ ਸੀਸ ਸਮੇਤਿ ॥ ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥ ਸਹਸਬਾਹੁ ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ ਨਖਹੁ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥ ਜਰਾਸੰਧਿ ਕਾਲਜਮੁਨ ਸੰਘਾਰੇ ॥ ਰਕਤਬੀਜੁ ਕਾਲੁਨੇਮੁ ਬਿਦਾਰੇ ॥ ਦੈਤ ਸੰਘਾਰਿ ਸੰਤ ਨਿਸਤਾਰੇ ॥੭॥ ਆਪੇ ਸਤਿਗੁਰੁ ਸਬਦੁ ਬੀਚਾਰੇ ॥ ਦੂਜੈ ਭਾਇ ਦੈਤ ਸੰਘਾਰੇ ॥ ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥ ਬੂਡਾ ਦੁਰਜੋਧਨੁ ਪਤਿ ਖੋਈ ॥ ਰਾਮੁ ਨ ਜਾਨਿਆ ਕਰਤਾ ਸੋਈ ॥ ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥ ਜਨਮੇਜੈ ਗੁਰ ਸਬਦੁ ਨ ਜਾਨਿਆ ॥ ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥੧੦॥ ਕੰਸੁ ਕੇਸੁ ਚਾਂਡੂਰੁ ਨ ਕੋਈ ॥ ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ ਬਿਨੁ ਜਗਦੀਸ ਨ ਰਾਖੈ ਕੋਈ ॥੧੧॥ ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥


