page 227
-
ਗਉੜੀ ਮਹਲਾ ੧ ॥ ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥ ਬ੍ਰਹਮ ਕਮਲੁ ਪਇਆਲਿ ਨ ਪਾਇਆ ॥ ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥੧॥ ਜੋ ਉਪਜੈ ਸੋ ਕਾਲਿ ਸੰਘਾਰਿਆ ॥ ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥੧॥ ਰਹਾਉ ॥ ਮਾਇਆ ਮੋਹੇ ਦੇਵੀ ਸਭਿ ਦੇਵਾ ॥ ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥ ਓਹੁ ਅਬਿਨਾਸੀ ਅਲਖ ਅਭੇਵਾ ॥੨॥ ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥ ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥ ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥੩॥ ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥ ਸਾਹ ਮਰਹਿ ਸੰਚਹਿ ਮਾਇਆ ਦਾਮ ॥ ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥੪॥ ਰਯਤਿ ਮਹਰ ਮੁਕਦਮ ਸਿਕਦਾਰੈ ॥ ਨਿਹਚਲੁ ਕੋਇ ਨ ਦਿਸੈ ਸੰਸਾਰੈ ॥ ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥੫॥ ਨਿਹਚਲੁ ਏਕੁ ਸਚਾ ਸਚੁ ਸੋਈ ॥ ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥ ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥ ਕਾਜੀ ਸੇਖ ਭੇਖ ਫਕੀਰਾ ॥ ਵਡੇ ਕਹਾਵਹਿ ਹਉਮੈ ਤਨਿ ਪੀਰਾ ॥ ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥੭॥ ਕਾਲੁ ਜਾਲੁ ਜਿਹਵਾ ਅਰੁ ਨੈਣੀ ॥ ਕਾਨੀ ਕਾਲੁ ਸੁਣੈ ਬਿਖੁ ਬੈਣੀ ॥ ਬਿਨੁ ਸਬਦੈ ਮੂਠੇ ਦਿਨੁ ਰੈਣੀ ॥੮॥ ਹਿਰਦੈ ਸਾਚੁ ਵਸੈ ਹਰਿ ਨਾਇ ॥ ਕਾਲੁ ਨ ਜੋਹਿ ਸਕੈ ਗੁਣ ਗਾਇ ॥ ਨਾਨਕ ਗੁਰਮੁਖਿ ਸਬਦਿ ਸਮਾਇ ॥੯॥੧੪॥
-
ਗਉੜੀ ਮਹਲਾ ੧ ॥ ਬੋਲਹਿ ਸਾਚੁ ਮਿਥਿਆ ਨਹੀ ਰਾਈ ॥ ਚਾਲਹਿ ਗੁਰਮੁਖਿ ਹੁਕਮਿ ਰਜਾਈ ॥ ਰਹਹਿ ਅਤੀਤ ਸਚੇ ਸਰਣਾਈ ॥੧॥ ਸਚ ਘਰਿ ਬੈਸੈ ਕਾਲੁ ਨ ਜੋਹੈ ॥ ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥ ਅਪਿਉ ਪੀਅਉ ਅਕਥੁ ਕਥਿ ਰਹੀਐ ॥ ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥ ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥ ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥ ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥ ਸਤਿਗੁਰੁ ਦੇਖਿਆ ਦੀਖਿਆ ਲੀਨੀ ॥ ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥ ਗਤਿ ਮਿਤਿ ਪਾਈ ਆਤਮੁ ਚੀਨੀ ॥੪॥ ਭੋਜਨੁ ਨਾਮੁ ਨਿਰੰਜਨ ਸਾਰੁ ॥ ਪਰਮ ਹੰਸੁ ਸਚੁ ਜੋਤਿ ਅਪਾਰ ॥ ਜਹ ਦੇਖਉ ਤਹ ਏਕੰਕਾਰੁ ॥੫॥ ਰਹੈ ਨਿਰਾਲਮੁ ਏਕਾ ਸਚੁ ਕਰਣੀ ॥ ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥ ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥ ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥ ਹਰਿ ਜਸਿ ਸੰਤ ਭਗਤ ਨਿਸਤਾਰਿਆ ॥ ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥ ਸਾਚ ਮਹਲਿ ਗੁਰਿ ਅਲਖੁ ਲਖਾਇਆ ॥ ਨਿਹਚਲ ਮਹਲੁ ਨਹੀ ਛਾਇਆ ਮਾਇਆ ॥ ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥ ਜਿਨ ਕੈ ਮਨਿ ਵਸਿਆ ਸਚੁ ਸੋਈ ॥ ਤਿਨ ਕੀ ਸੰਗਤਿ ਗੁਰਮੁਖਿ ਹੋਈ ॥ ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥


