page 230
-
ਗਉੜੀ ਮਹਲਾ ੩ ॥ ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥ ਗੁਰਮੁਖਿ ਸੋਭਾ ਸਾਚ ਦੁਆਰਾ ॥੧॥ ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ ਭਉਜਲੁ ਉਤਰਹੁ ਪਾਰਾ ॥੧॥ ਰਹਾਉ ॥ ਗੁਰਮੁਖਿ ਵਿਚਹੁ ਹਉਮੈ ਜਾਇ ॥ ਗੁਰਮੁਖਿ ਮੈਲੁ ਨ ਲਾਗੈ ਆਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥੨॥ ਗੁਰਮੁਖਿ ਕਰਮ ਧਰਮ ਸਚਿ ਹੋਈ ॥ ਗੁਰਮੁਖਿ ਅਹੰਕਾਰੁ ਜਲਾਏ ਦੋਈ ॥ ਗੁਰਮੁਖਿ ਨਾਮਿ ਰਤੇ ਸੁਖੁ ਹੋਈ ॥੩॥ ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥ ਲੋਕ ਸਮਝਾਵਹੁ ਸੁਣੇ ਨ ਕੋਈ ॥ ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥੪॥ ਮਨਮੁਖਿ ਡੰਫੁ ਬਹੁਤੁ ਚਤੁਰਾਈ ॥ ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥ ਆਵੈ ਜਾਵੈ ਠਉਰ ਨ ਕਾਈ ॥੫॥ ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥ ਬਗ ਜਿਉ ਲਾਇ ਬਹੈ ਨਿਤ ਧਿਆਨਾ ॥ ਜਮਿ ਪਕੜਿਆ ਤਬ ਹੀ ਪਛੁਤਾਨਾ ॥੬॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗੁਰ ਪਰਸਾਦੀ ਮਿਲੈ ਹਰਿ ਸੋਈ ॥ ਗੁਰੁ ਦਾਤਾ ਜੁਗ ਚਾਰੇ ਹੋਈ ॥੭॥ ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥ ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥ ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥੮॥੨॥
-
ਗਉੜੀ ਮਃ ੩ ॥ ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਐਥੈ ਅਗੈ ਹਰਿ ਨਾਮੁ ਸਖਾਈ ॥੧॥ ਰਾਮ ਪੜਹੁ ਮਨਿ ਕਰਹੁ ਬੀਚਾਰੁ ॥ ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥ ਵਾਦਿ ਵਿਰੋਧਿ ਨ ਪਾਇਆ ਜਾਇ ॥ ਮਨੁ ਤਨੁ ਫੀਕਾ ਦੂਜੈ ਭਾਇ ॥ ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥ ਹਉਮੈ ਮੈਲਾ ਇਹੁ ਸੰਸਾਰਾ ॥ ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥ ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥ ਸੋ ਜਨੁ ਸਾਚਾ ਜਿ ਹਉਮੈ ਮਾਰੈ ॥ ਗੁਰ ਕੈ ਸਬਦਿ ਪੰਚ ਸੰਘਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੪॥ ਮਾਇਆ ਮੋਹਿ ਨਟਿ ਬਾਜੀ ਪਾਈ ॥ ਮਨਮੁਖ ਅੰਧ ਰਹੇ ਲਪਟਾਈ ॥ ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥ ਬਹੁਤੇ ਭੇਖ ਕਰੈ ਭੇਖਧਾਰੀ ॥ ਅੰਤਰਿ ਤਿਸਨਾ ਫਿਰੈ ਅਹੰਕਾਰੀ ॥ ਆਪੁ ਨ ਚੀਨੈ ਬਾਜੀ ਹਾਰੀ ॥੬॥ ਕਾਪੜ ਪਹਿਰਿ ਕਰੇ ਚਤੁਰਾਈ ॥ ਮਾਇਆ ਮੋਹਿ ਅਤਿ ਭਰਮਿ ਭੁਲਾਈ ॥ ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥ ਨਾਮਿ ਰਤੇ ਸਦਾ ਬੈਰਾਗੀ ॥ ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥ ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥


