page 234
-
ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ ੴ ਸਤਿਗੁਰ ਪ੍ਰਸਾਦਿ ॥ ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥ ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥ ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥ ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥ ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥ ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥ ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥ ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥ ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥ ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥
-
ਗਉੜੀ ਮਹਲਾ ੪ ॥ ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥ ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥ ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥ ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥ ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥ ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥ ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥ ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥ ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥ ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥ ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥


