page 239
-
ਗਉੜੀ ਮਹਲਾ ੫ ॥ ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥ ਏਕ ਨਿਮਖ ਜੋ ਸਿਮਰਨ ਮਹਿ ਜੀਆ ॥ ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥ ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥ ਕਾਗ ਬਤਨ ਬਿਸਟਾ ਮਹਿ ਵਾਸ ॥੨॥ ਬਿਨੁ ਸਿਮਰਨ ਭਏ ਕੂਕਰ ਕਾਮ ॥ ਸਾਕਤ ਬੇਸੁਆ ਪੂਤ ਨਿਨਾਮ ॥੩॥ ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥ ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥ ਬਿਨੁ ਸਿਮਰਨ ਗਰਧਭ ਕੀ ਨਿਆਈ ॥ ਸਾਕਤ ਥਾਨ ਭਰਿਸਟ ਫਿਰਾਹੀ ॥੫॥ ਬਿਨੁ ਸਿਮਰਨ ਕੂਕਰ ਹਰਕਾਇਆ ॥ ਸਾਕਤ ਲੋਭੀ ਬੰਧੁ ਨ ਪਾਇਆ ॥੬॥ ਬਿਨੁ ਸਿਮਰਨ ਹੈ ਆਤਮ ਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥ ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥ ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥
-
ਗਉੜੀ ਮਹਲਾ ੫ ॥ ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥ ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥ ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥ ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥ ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥ ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥ ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥ ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥ ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥ ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥ ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥੭॥ ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥ ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥
-
ਗਉੜੀ ਮਹਲਾ ੫ ॥ ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥ ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥ ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥ ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥ ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥ ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥ ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥ ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥ ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥


