HOME
RAAG INDEX
Scroll
page 249
ਗਉੜੀ ਮਹਲਾ ੫ ॥ ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥ ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥ ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥ ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥ ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥ ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥ ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥ ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥ ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥ ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥ ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥ ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥ ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥