page 251
-
ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥ ਪਵੜੀ ॥ ਧਧਾ ਧੂਰਿ ਪੁਨੀਤ ਤੇਰੇ ਜਨੂਆ ॥ ਧਨਿ ਤੇਊ ਜਿਹ ਰੁਚ ਇਆ ਮਨੂਆ ॥ ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥ ਜਾ ਕੈ ਹੀਐ ਦੀਓ ਪ੍ਰਭ ਨਾਮ ॥ ਨਾਨਕ ਸਾਧ ਪੂਰਨ ਭਗਵਾਨ ॥੪॥
-
ਸਲੋਕ ॥ ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥ ਪਉੜੀ ॥ ਙੰਙਾ ਙਿਆਨੁ ਨਹੀ ਮੁਖ ਬਾਤਉ ॥ ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥ ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥ ਕਹਤ ਸੁਨਤ ਕਛੁ ਜੋਗੁ ਨ ਹੋਊ ॥ ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥ ਉਸਨ ਸੀਤ ਸਮਸਰਿ ਸਭ ਤਾ ਕੈ ॥ ਙਿਆਨੀ ਤਤੁ ਗੁਰਮੁਖਿ ਬੀਚਾਰੀ ॥ ਨਾਨਕ ਜਾ ਕਉ ਕਿਰਪਾ ਧਾਰੀ ॥੫॥
-
ਸਲੋਕੁ ॥ ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥ ਪਉੜੀ ॥ ਯਾ ਜੁਗ ਮਹਿ ਏਕਹਿ ਕਉ ਆਇਆ ॥ ਜਨਮਤ ਮੋਹਿਓ ਮੋਹਨੀ ਮਾਇਆ ॥ ਗਰਭ ਕੁੰਟ ਮਹਿ ਉਰਧ ਤਪ ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥ ਉਰਝਿ ਪਰੇ ਜੋ ਛੋਡਿ ਛਡਾਨਾ ॥ ਦੇਵਨਹਾਰੁ ਮਨਹਿ ਬਿਸਰਾਨਾ ॥ ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥
-
ਸਲੋਕੁ ॥ ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥ ਪਉੜੀ ॥ ਏਊ ਜੀਅ ਬਹੁਤੁ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥ ਆਪਨ ਮੋਹ ਘਟੇ ਘਟਿ ਦੀਨੇ ॥ ਏ ਸਾਜਨ ਕਛੁ ਕਹਹੁ ਉਪਾਇਆ ॥ ਜਾ ਤੇ ਤਰਉ ਬਿਖਮ ਇਹ ਮਾਇਆ ॥ ਕਰਿ ਕਿਰਪਾ ਸਤਸੰਗਿ ਮਿਲਾਏ ॥ ਨਾਨਕ ਤਾ ਕੈ ਨਿਕਟਿ ਨ ਮਾਏ ॥੭॥
-
ਸਲੋਕੁ ॥ ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥ ਪਉੜੀ ॥ ਏਕਹਿ ਆਪਿ ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ ਆਪਿ ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ ਜੋ ਜੋ ਕਰੈ ਸੋਊ ਫੁਨਿ ਹੋਊ ॥ ਏਕਹਿ ਤੇ ਸਗਲਾ ਬਿਸਥਾਰਾ ॥ ਨਾਨਕ ਆਪਿ ਸਵਾਰਨਹਾਰਾ ॥੮॥