page 253
-
ਸਲੋਕੁ ॥ ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥ ਪਉੜੀ ॥ ਯਯਾ ਜਾਰਉ ਦੁਰਮਤਿ ਦੋਊ ॥ ਤਿਸਹਿ ਤਿਆਗਿ ਸੁਖ ਸਹਜੇ ਸੋਊ ॥ ਯਯਾ ਜਾਇ ਪਰਹੁ ਸੰਤ ਸਰਨਾ ॥ ਜਿਹ ਆਸਰ ਇਆ ਭਵਜਲੁ ਤਰਨਾ ॥ ਯਯਾ ਜਨਮਿ ਨ ਆਵੈ ਸੋਊ ॥ ਏਕ ਨਾਮ ਲੇ ਮਨਹਿ ਪਰੋਊ ॥ ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥ ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥੧੪॥
-
ਸਲੋਕੁ ॥ ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥ ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥ ਪਉੜੀ ॥ ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥ ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥ ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥ ਐਸੀ ਸੰਚਿ ਜੁ ਬਿਨਸਤ ਨਾਹੀ ॥ ਪਤਿ ਸੇਤੀ ਅਪੁਨੈ ਘਰਿ ਜਾਹੀ ॥ ਸਾਧਸੰਗਿ ਕਲਿ ਕੀਰਤਨੁ ਗਾਇਆ ॥ ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥
-
ਸਲੋਕੁ ॥ ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥ ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥ ਪਉੜੀ ॥ ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥ ਪੂਰਕੁ ਕੁੰਭਕ ਰੇਚਕ ਕਰਮਾਤਾ ॥ ਙਿਆਨ ਧਿਆਨ ਤੀਰਥ ਇਸਨਾਨੀ ॥ ਸੋਮਪਾਕ ਅਪਰਸ ਉਦਿਆਨੀ ॥ ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥ ਜੋ ਕਛੁ ਕੀਨੋ ਸੋਊ ਅਨੇਤਾ ॥ ਉਆ ਤੇ ਊਤਮੁ ਗਨਉ ਚੰਡਾਲਾ ॥ ਨਾਨਕ ਜਿਹ ਮਨਿ ਬਸਹਿ ਗੁਪਾਲਾ ॥੧੬॥
-
ਸਲੋਕੁ ॥ ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥ ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥੧॥ ਪਵੜੀ ॥ ਕਕਾ ਕਾਰਨ ਕਰਤਾ ਸੋਊ ॥ ਲਿਖਿਓ ਲੇਖੁ ਨ ਮੇਟਤ ਕੋਊ ॥ ਨਹੀ ਹੋਤ ਕਛੁ ਦੋਊ ਬਾਰਾ ॥ ਕਰਨੈਹਾਰੁ ਨ ਭੂਲਨਹਾਰਾ ॥ ਕਾਹੂ ਪੰਥੁ ਦਿਖਾਰੈ ਆਪੈ ॥ ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥ ਆਪਨ ਖੇਲੁ ਆਪ ਹੀ ਕੀਨੋ ॥ ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥
-
ਸਲੋਕੁ ॥ ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥ ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥ ਪਉੜੀ ॥ ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥ ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥ ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥ ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥ ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥ ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥ ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥