page 261
-
ਸਲੋਕੁ ॥ ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥ ਪਉੜੀ ॥ ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥ ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥ ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥ ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥ ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥ ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥ ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥ ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥
-
ਸਲੋਕੁ ॥ ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥ ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥ ਪਉੜੀ ॥ ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥ ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥ ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥ ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥
-
ਸਲੋਕੁ ॥ ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥ ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥ ਪਉੜੀ ॥ ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥ ਅਖਰ ਕਰਿ ਕਰਿ ਬੇਦ ਬੀਚਾਰੇ ॥ ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥ ਅਖਰ ਨਾਦ ਕਥਨ ਵਖ੍ਯ੍ਯਾਨਾ ॥ ਅਖਰ ਮੁਕਤਿ ਜੁਗਤਿ ਭੈ ਭਰਮਾ ॥ ਅਖਰ ਕਰਮ ਕਿਰਤਿ ਸੁਚ ਧਰਮਾ ॥ ਦ੍ਰਿਸਟਿਮਾਨ ਅਖਰ ਹੈ ਜੇਤਾ ॥ ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥
-
ਸਲੋਕੁ ॥ ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ ਪਉੜੀ ॥ ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥ ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥ ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥ ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥ ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥ ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥