page 262
-
ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥ਏਹੁ ਸਲੋਕੁ ਆਦਿ ਅੰਤਿ ਪੜਣਾ ॥
-
ਗਉੜੀ ਸੁਖਮਨੀ ਮਃ ੫ ॥ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥
-
ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ ॥ ਕੀਨੇ ਰਾਮ ਨਾਮ ਇਕ ਆਖ੍ਯ੍ਯਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥ ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥ ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥