page 300
-
ਸਲੋਕੁ ॥ ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥ ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥
-
ਪਉੜੀ ॥ ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥ ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥ ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥ ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥ ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥ ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥
-
ਸਲੋਕੁ ॥ ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥
-
ਪਉੜੀ ॥ ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥ ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥ ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥ ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥ ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥ ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥ ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥
-
ਸਲੋਕੁ ॥ ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥ ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥
-
ਪਉੜੀ ॥ ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥ ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥ ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥ ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥
-
ਗਉੜੀ ਕੀ ਵਾਰ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥ ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥ ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥ ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥
-
ਮਃ ੪ ॥ ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥ ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥