page 301
-
ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥ ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥ ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥
-
ਸਲੋਕ ਮਃ ੪ ॥ ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥ ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥ ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥
-
ਮਃ ੪ ॥ ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥ ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥੨॥
-
ਪਉੜੀ ॥ ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥ ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥ ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥ ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥ ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥
-
ਸਲੋਕ ਮਃ ੪ ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
-
ਮਃ ੪ ॥ ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥ ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥
-
ਪਉੜੀ ॥ ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥ ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥ ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥ ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥ ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥
-
ਸਲੋਕ ਮਃ ੪ ॥ ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥
-
ਮਃ ੪ ॥ ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥ ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥
-
ਪਉੜੀ ॥ ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥ ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥
-
ਸਲੋਕ ਮਃ ੪ ॥ ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥