page 350
-
ਆਸਾ ਮਹਲਾ ੧ ॥ ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥ ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥ ਸਾਹਿਬੁ ਮੇਰਾ ਏਕੋ ਹੈ ॥ ਏਕੋ ਹੈ ਭਾਈ ਏਕੋ ਹੈ ॥੧॥ ਰਹਾਉ ॥ ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥ ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥ ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥੪॥੫॥
-
ਆਸਾ ਮਹਲਾ ੧ ॥ ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥ ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥ ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥ ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥ ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥
-
ਆਸਾ ਮਹਲਾ ੧ ॥ ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥ ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥ ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥ ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥ ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥ ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥