page 351
-
ਆਸਾ ਮਹਲਾ ੧ ॥ ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥ ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥ ਜਿਨ੍ਹ੍ਹ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥ ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥ ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥
-
ਆਸਾ ਮਹਲਾ ੧ ॥ ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ ॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥ ਤਉ ਪਰਵਾਹ ਕੇਹੀ ਕਿਆ ਕੀਜੈ ॥ ਜਨਮਿ ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥ ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥ ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥ ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥ ਰਾਗ ਰਤਨ ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੂਝੈ ਏਹੁ ਬੀਚਾਰੁ ॥੪॥੯॥
-
ਆਸਾ ਮਹਲਾ ੧ ॥ ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥ ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥ ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥ ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥ ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥ ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥ ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥ ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥ ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥ ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥