page 352
-
ਆਸਾ ਮਹਲਾ ੧ ॥ ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥ ਦੁਰਮਤਿ ਗਤੁ ਭਈ ਕੀਰਤਿ ਠਾਇ ॥ ਸਚ ਪਉੜੀ ਸਾਚਉ ਮੁਖਿ ਨਾਂਉ ॥ ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥ ਮਨ ਚੂਰੇ ਖਟੁ ਦਰਸਨ ਜਾਣੁ ॥ ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥ ਅਧਿਕ ਤਿਆਸ ਭੇਖ ਬਹੁ ਕਰੈ ॥ ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥ ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥ ਸਿਫਤਿ ਸਲਾਹਣੁ ਸਹਜ ਅਨੰਦ ॥ ਸਖਾ ਸੈਨੁ ਪ੍ਰੇਮੁ ਗੋਬਿੰਦ ॥ ਆਪੇ ਕਰੇ ਆਪੇ ਬਖਸਿੰਦੁ ॥ ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥ ਝੂਠ ਵਿਕਾਰ ਮਹਾ ਦੁਖੁ ਦੇਹ ॥ ਭੇਖ ਵਰਨ ਦੀਸਹਿ ਸਭਿ ਖੇਹ ॥ ਜੋ ਉਪਜੈ ਸੋ ਆਵੈ ਜਾਇ ॥ ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥
-
ਆਸਾ ਮਹਲਾ ੧ ॥ ਏਕੋ ਸਰਵਰੁ ਕਮਲ ਅਨੂਪ ॥ ਸਦਾ ਬਿਗਾਸੈ ਪਰਮਲ ਰੂਪ ॥ ਊਜਲ ਮੋਤੀ ਚੂਗਹਿ ਹੰਸ ॥ ਸਰਬ ਕਲਾ ਜਗਦੀਸੈ ਅੰਸ ॥੧॥ ਜੋ ਦੀਸੈ ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥ ਬਿਰਲਾ ਬੂਝੈ ਪਾਵੈ ਭੇਦੁ ॥ ਸਾਖਾ ਤੀਨਿ ਕਹੈ ਨਿਤ ਬੇਦੁ ॥ ਨਾਦ ਬਿੰਦ ਕੀ ਸੁਰਤਿ ਸਮਾਇ ॥ ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥ ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥ ਬੂਡਤ ਪਾਹਨ ਤਾਰਹਿ ਤਾਰਿ ॥੩॥ ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥ ਉਲਟ ਭਈ ਘਰੁ ਘਰ ਮਹਿ ਆਣਿਆ ॥ ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥
-
ਆਸਾ ਮਹਲਾ ੧ ॥ ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ ਲਾਗੀ ਮੈਲੁ ਮਿਟੈ ਸਚ ਨਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥੧॥ ਹੈ ਹਜੂਰਿ ਹਾਜਰੁ ਅਰਦਾਸਿ ॥ ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥ ਕੂੜੁ ਕਮਾਵੈ ਆਵੈ ਜਾਵੈ ॥ ਕਹਣਿ ਕਥਨਿ ਵਾਰਾ ਨਹੀ ਆਵੈ ॥ ਕਿਆ ਦੇਖਾ ਸੂਝ ਬੂਝ ਨ ਪਾਵੈ ॥ ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥ ਜੋ ਜਨਮੇ ਸੇ ਰੋਗਿ ਵਿਆਪੇ ॥ ਹਉਮੈ ਮਾਇਆ ਦੂਖਿ ਸੰਤਾਪੇ ॥ ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥ ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥ ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥ ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥ ਸਾਚੈ ਸਬਦਿ ਮੁਕਤਿ ਗਤਿ ਪਾਏ ॥ ਨਾਨਕ ਵਿਚਹੁ ਆਪੁ ਗਵਾਏ ॥੪॥੧੩॥
-
ਆਸਾ ਮਹਲਾ ੧ ॥ ਜੋ ਤਿਨਿ ਕੀਆ ਸੋ ਸਚੁ ਥੀਆ ॥ ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥ ਹਿਰਦੈ ਨਾਮੁ ਨਾਹੀ ਮਨਿ ਭੰਗੁ ॥ ਅਨਦਿਨੁ ਨਾਲਿ ਪਿਆਰੇ ਸੰਗੁ ॥੧॥ ਹਰਿ ਜੀਉ ਰਾਖਹੁ ਅਪਨੀ ਸਰਣਾਈ ॥ ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥ ਕਰਮ ਧਰਮ ਸਚੁ ਸਾਚਾ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਜੋ ਹਰਿ ਰਾਤੇ ਸੇ ਜਨ ਪਰਵਾਣੁ ॥ ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥ ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ ਹਰਿ ਸਿਉ ਰਾਤੀ ਸਬਦੁ ਵੀਚਾਰੀ ॥ ਆਪਿ ਤਰੈ ਸੰਗਤਿ ਕੁਲ ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥ ਹਮਰੀ ਜਾਤਿ ਪਤਿ ਸਚੁ ਨਾਉ ॥ ਕਰਮ ਧਰਮ ਸੰਜਮੁ ਸਤ ਭਾਉ ॥ ਨਾਨਕ ਬਖਸੇ ਪੂਛ ਨ ਹੋਇ ॥ ਦੂਜਾ ਮੇਟੇ ਏਕੋ ਸੋਇ ॥੪॥੧੪॥