page 377
-
ਆਸਾ ਮਹਲਾ ੫ ॥ ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥ ਊਤਮ ਮਤਿ ਮੇਰੈ ਰਿਦੈ ਤੂੰ ਆਉ ॥ ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥ ਤ੍ਰਿਪਤਿ ਅਘਾਵਨੁ ਸਾਚੈ ਨਾਇ ॥ ਅਠਸਠਿ ਮਜਨੁ ਸੰਤ ਧੂਰਾਇ ॥੨॥ ਸਭ ਮਹਿ ਜਾਨਉ ਕਰਤਾ ਏਕ ॥ ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥ ਦਾਸੁ ਸਗਲ ਕਾ ਛੋਡਿ ਅਭਿਮਾਨੁ ॥ ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥
-
ਆਸਾ ਮਹਲਾ ੫ ॥ ਬੁਧਿ ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥ ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥ ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥ ਦੁਤਰ ਅੰਧ ਬਿਖਮ ਇਹ ਮਾਇਆ ॥ ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥ ਜਾਪ ਤਾਪ ਕਛੁ ਉਕਤਿ ਨ ਮੋਰੀ ॥ ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥
-
ਆਸਾ ਮਹਲਾ ੫ ਤਿਪਦੇ ੨ ॥ ਹਰਿ ਰਸੁ ਪੀਵਤ ਸਦ ਹੀ ਰਾਤਾ ॥ ਆਨ ਰਸਾ ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥ ਆਨ ਰਸਾ ਮਹਿ ਵਿਆਪੈ ਚਿੰਦ ॥੧॥ ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥੧॥ ਰਹਾਉ ॥ ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥ ਹਰਿ ਰਸੁ ਸਾਧੂ ਹਾਟਿ ਸਮਾਇ ॥ ਲਾਖ ਕਰੋਰੀ ਮਿਲੈ ਨ ਕੇਹ ॥ ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥ ਨਾਨਕ ਚਾਖਿ ਭਏ ਬਿਸਮਾਦੁ ॥ ਨਾਨਕ ਗੁਰ ਤੇ ਆਇਆ ਸਾਦੁ ॥ ਈਤ ਊਤ ਕਤ ਛੋਡਿ ਨ ਜਾਇ ॥ ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥
-
ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥ ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥ ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥ ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥ ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹ੍ਹਾਰੀ ॥ ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥