page 378
-
ਆਸਾ ਮਹਲਾ ੫ ਦੁਪਦੇ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੨੯॥
-
ਆਸਾ ਮਹਲਾ ੫ ॥ ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥ ਤੁਮਰੀ ਓਟ ਤੁਮਾਰੀ ਆਸਾ ॥ ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥ ਰਹਾਉ ॥ ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥ ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥
-
ਆਸਾ ਮਹਲਾ ੫ ॥ ਹਰਿ ਜਨ ਲੀਨੇ ਪ੍ਰਭੂ ਛਡਾਇ ॥ ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥੧॥ ਰਹਾਉ ॥ ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥ ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥੧॥ ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥ ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥੨॥੩੧॥
-
ਆਸਾ ਮਹਲਾ ੫ ॥ ਅਉਖਧੁ ਖਾਇਓ ਹਰਿ ਕੋ ਨਾਉ ॥ ਸੁਖ ਪਾਏ ਦੁਖ ਬਿਨਸਿਆ ਥਾਉ ॥੧॥ ਤਾਪੁ ਗਇਆ ਬਚਨਿ ਗੁਰ ਪੂਰੇ ॥ ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥ ਜੀਅ ਜੰਤ ਸਗਲ ਸੁਖੁ ਪਾਇਆ ॥ ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥
-
ਆਸਾ ਮਹਲਾ ੫ ॥ ਬਾਂਛਤ ਨਾਹੀ ਸੁ ਬੇਲਾ ਆਈ ॥ ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥੧॥ ਠੰਢੀ ਤਾਤੀ ਮਿਟੀ ਖਾਈ ॥ ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥ ਨਾਨਕ ਦਾਸ ਸਾਧ ਸਰਣਾਈ ॥ ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥੨॥੩੩॥
-
ਆਸਾ ਮਹਲਾ ੫ ॥ ਸਦਾ ਸਦਾ ਆਤਮ ਪਰਗਾਸੁ ॥ ਸਾਧਸੰਗਤਿ ਹਰਿ ਚਰਣ ਨਿਵਾਸੁ ॥੧॥ ਰਾਮ ਨਾਮ ਨਿਤਿ ਜਪਿ ਮਨ ਮੇਰੇ ॥ ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥੧॥ ਰਹਾਉ ॥ ਕਹੁ ਨਾਨਕ ਜਾ ਕੇ ਪੂਰਨ ਕਰਮ ॥ ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥੨॥੩੪॥ ਦੂਜੇ ਘਰ ਕੇ ਚਉਤੀਸ ॥
-
ਆਸਾ ਮਹਲਾ ੫ ॥ ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥ ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥ ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ ਸੁਹੇਲੀ ॥੧॥ ਸਾਧਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥